ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਐਡਵੋਕੇਟ ਗੁਰਮੇਲ ਸਿੰਘ ਭੁੱਲਰ ਨੂੰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੋਗਾ ਲੀਗਲ ਸੈੱਲ ਦੇ ਵਾਈਸ ਇੰਚਾਰਜ ਵਜੋਂ ਨਿਯੁਕਤ ਹੋਣ ‘ਤੇ ਦਿਲੋਂ ਮੁਬਾਰਕਬਾਦ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਉੱਧਰ, ਗੁਰਮੇਲ ਸਿੰਘ ਭੁੱਲਰ ਨੇ ਇਸ ਮੌਕੇ ‘ਤੇ ਵਿਧਾਇਕ ਲਾਡੀ ਢੋਸ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਖੜ੍ਹੇ ਰਹਿਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ।
ਇਸ ਮੌਕੇ ‘ਤੇ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਵੱਲੋਂ ਭੁੱਲਰ ਸਾਹਿਬ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ। ਸਮਾਗਮ ਦੌਰਾਨ ਖੁਸ਼ੀ ਦਾ ਮਾਹੌਲ ਬਣਿਆ ਰਿਹਾ ਅਤੇ ਸਾਰੇ ਵਰਕਰਾਂ ਨੇ ਇਕਜੁੱਟ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

ਇਸ ਮੌਕੇ ‘ਤੇ ਵਿਧਾਇਕ ਲਾਡੀ ਢੋਸ ਨੇ ਭੁੱਲਰ ਸਾਹਿਬ ਦਾ ਮੂੰਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਭੁੱਲਰ ਸਾਹਿਬ ਦੀ ਮੇਹਨਤ, ਇਮਾਨਦਾਰੀ ਅਤੇ ਕਾਨੂੰਨੀ ਖੇਤਰ ਵਿੱਚ ਤਜਰਬੇ ਦੀ ਕਦਰ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਗੁਰਮੇਲ ਸਿੰਘ ਭੁੱਲਰ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਬੜੀ ਨਿਭੇੜਤਾ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ।
ਇਸ ਦੌਰਾਨ ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਇਮਾਨਦਾਰ ਅਤੇ ਲੋਕਾਂ ਦੀ ਸੇਵਾ ਕਰਨ ਵਾਲੇ ਵਿਅਕਤੀਆਂ ਨੂੰ ਅੱਗੇ ਲਿਆਉਂਦੀ ਹੈ ਅਤੇ ਭੁੱਲਰ ਸਾਹਿਬ ਦੀ ਨਿਯੁਕਤੀ ਵੀ ਇਸ ਗੱਲ ਦਾ ਸਪਸ਼ਟ ਸਬੂਤ ਹੈ। ਉਨ੍ਹਾਂ ਨੇ ਕਿਹਾ ਕਿ ਲੀਗਲ ਸੈੱਲ ਪਾਰਟੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਜੋ ਲੋਕਾਂ ਨੂੰ ਕਾਨੂੰਨੀ ਮਦਦ ਅਤੇ ਸਹਾਇਤਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਂਦਾ ਹੈ।

Leave a Reply

Your email address will not be published. Required fields are marked *